30/07/2026
kagna

 ਬਾਲੀਵੁੱਡ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਫ਼ਿਲਮ ਵਿਵਾਦਾਂ ਨਾਲ ਭਰੀ ਹੋਈ ਹੈ। ਇਸ ਦੀ ਮੁੱਖ ਅਦਾਕਾਰਾ ਕੰਗਨਾ ਰਣੌਤ ਸ਼ੁਰੂ ਤੋਂ ਹੀ ਪੰਜਾਬ, ਸਿੱਖਾਂ ਅਤੇ ਕਿਸਾਨਾਂ ਲਈ ਵਿਵਾਦਿਤ ਬਿਆਨ ਦਿੰਦੀ ਰਹੀ ਹੈ। ਐਮਰਜੈਂਸੀ ਨੂੰ ਖ਼ਤਮ ਕਰਨ ਵਿੱਚ ਪੰਜਾਬ ਅਤੇ ਅਕਾਲੀ ਦਲ ਦੇ ਯੋਗਦਾਨ ਬਾਰੇ ਕੁਝ ਨਹੀਂ ਦੱਸਿਆ ਗਿਆ ਪਰ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਗ਼ਲਤ ਅਕਸ ਪੇਸ਼ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਤੇ ਸੈਂਸਰ ਬੋਰਡ ਦੇ ਚੇਅਰਪਰਸਨ ਪ੍ਰਸੂਨ ਜੋਸ਼ੀ ਨੂੰ ਪੱਤਰ ਭੇਜਿਆ ਗਿਆ ਹੈ ਜਿਸ ਵਿੱਚ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਰਿਲੀਜ਼ ਨੂੰ ਰੋਕਿਆ ਜਾਵੇ ਅਤੇ ਇਸ ਦੀ ਸਮੁੱਚੀ ਸਕਰਿਪਟ ਸ਼੍ਰੋਮਣੀ ਕਮੇਟੀ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਫਿਲਮ ਬਾਰੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਜਾ ਸਕੇ।

ਦਸ ਦੇਈਏ ਕਿ ਕੰਗਨਾ ਨੇ ਕੁਝ ਦਿਨ ਪਹਿਲਾਂ ਇਸ ਫਿਲਮ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਸੀ। ਜਿਸ ਵਿੱਚ 1980ਵਿਆਂ ਵਿੱਚ ਪੰਜਾਬ ਵਿੱਚ ਖਾੜਕੂਵਾਦ ਦੇ ਦੌਰ ਨੂੰ ਵੀ ਦਿਖਾਇਆ ਗਿਆ ਹੈ।

Leave a Reply

Your email address will not be published. Required fields are marked *