30/07/2026
IMG_3048

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਸਾਨੂੰ ਤੁਹਾਡੀਆਂ (ਗਿਆਨੀ ਹਰਪ੍ਰੀਤ ਸਿੰਘ) ਸੇਵਾਵਾਂ ਦੀ ਲੋੜ ਹੈ।

ਦੱਸ ਦਈਏ ਕਿ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਕਾਰਵਾਈ ਤੋਂ ਇੱਕ ਦਿਨ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਅਕਾਲੀ ਆਗੂ ਵਲਟੋਹਾ ਵੱਲੋਂ ਉਨ੍ਹਾਂ ਸਣੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਵੀਡੀਓ ਸੁਨੇਹਾ ਵੀ ਜਾਰੀ ਕਰਦਿਆਂ ਅਸਤੀਫਾ ਬਾਰੇ ਆਖਿਆ ਸੀ।

ਉਨ੍ਹਾਂ ਦੋਸ਼ ਲਾਇਆ, ‘ਅਕਾਲੀ ਆਗੂ ਵੱਲੋਂ ਮੈਨੂੰ ਤੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮੇਰੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਅਤੇ ਅਜਿਹੀ ਸਥਿਤੀ ਵਿੱਚ ਮੈਂ ਬਤੌਰ ਜਥੇਦਾਰ ਤਖ਼ਤ ਦੀ ਸੇਵਾ ਨੂੰ ਜਾਰੀ ਨਹੀਂ ਰੱਖ ਸਕਦਾ। ਮੈਂ ਜਥੇਦਾਰ ਵਜੋਂ ਆਪਣਾ ਅਸਤੀਫ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤਾ ਹੈ।’

ਹਾਲਾਂਕਿ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਸਾਨੂੰ ਤੁਹਾਡੀਆਂ (ਗਿਆਨੀ ਹਰਪ੍ਰੀਤ ਸਿੰਘ) ਸੇਵਾਵਾਂ ਦੀ ਲੋੜ ਹੈ।

Leave a Reply

Your email address will not be published. Required fields are marked *