30/07/2026
download (7)

ਡਿਬਰੂਗੜ੍ਹ ਜ਼ੇਲ੍ਹ ਚ ਭੁੱਖ-ਹੜਤਾਲ ਕਾਰਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਦੀ ਸਿਹਤ ਬਹੁਤ ਨਾਜ਼ੁਕ ਹੋਈ ਹੈ ਅਤੇ ਉਹਨਾ ਨੁੰ ਹਸਪਤਾਲ ਵਿੱਚ ਦਾਖ਼ਲ  ਕਰਾਇਆ ਗਿਆ। ਇਸ ਦੀ ਜਾਣਕਾਰੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਦਿੱਤੀ ਹੈ। ਦਸ ਦੇਈਏ ਕਿ, ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਿਛਲੇ 18 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਹਨ। ਜਿਸ ਦੌਰਾਨ ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਉਕੇ ਦੀ ਹਾਲਤ ਵਿਗੜ ਗਈ ਹੈ। 

ਇਮਾਨ ਖਹਿਰਾ ਨੇ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨਾਲ ਗੱਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਮਦਦ ਮੰਗੀ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਸ ਦੀ ਇੱਕੋ ਮੰਗ ਹੈ ਕਿ ਉਸ ਨੂੰ ਪੰਜਾਬ ਤਬਦੀਲ ਕੀਤਾ ਜਾਵੇ। ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੈਰਕਾਂ ਅਤੇ ਪਖਾਨਿਆਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ।

Leave a Reply

Your email address will not be published. Required fields are marked *