30/07/2026
farmer

ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਬਾਰਡਰਾਂ ਤੇ ਬੈਠੇ ਕਿਸਾਨਾਂ ਵੱਲੋਂ ਹੁਣ 6 ਦਸੰਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ’ਚ ਪਿਛਲੇ ਨੌਂ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਨੇ ਅੰਦੋਲਨ ਨੂੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਗਿਆ ਹੈ।

ਕਿਸਾਨ ਆਗੂਆਂ ਨੇ ਆਖਿਆ ਹੈ ਕਿ ਜਿਸ ਦਿਨ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠਾਂਗੇ, ਉਸ ਦਿਨ ਤੋਂ ਅਸੀਂ ਸਰਕਾਰ ਨੂੰ 10 ਦਿਨ ਦਾ ਸਮਾਂ ਦੇਵਾਂਗੇ। ਜੇਕਰ ਕੋਈ ਹੱਲ ਲੱਭਿਆ ਤਾਂ ਠੀਕ ਹੈ, ਨਹੀਂ ਤਾਂ 6 ਦਸੰਬਰ ਨੂੰ ਦਿੱਲੀ ਕੂਚ ਕੀਤਾ ਜਾਵੇਗਾ।

ਦਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਵਿੱਚ ਅੰਦੋਲਨ ਖਤਮ ਕਰਨ ਸਮੇਂ ਕਿਸਾਨਾਂ ਦੀਆਂ ਮੰਗਾਂ ਨੂੰ ਲਿਖਤੀ ਤੌਰ ’ਤੇ ਮੰਨਿਆ ਸੀ, ਪਰ ਹਾਲੇ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕਿਸਾਨਾਂ ਨੂੰ ਲੋੜੀਂਦਾ ਡੀਏਪੀ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹਿ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਣਦੇਖੀ ਵਿਰੁੱਧ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

Leave a Reply

Your email address will not be published. Required fields are marked *