30/07/2026
jcb

ਬਠਿੰਡਾ ਵਿੱਚ ਨੇ ਜੇਸੀਬੀ ਲਿਆ ਕੇ ਇੱਕ ਟੋਲ ਪਲਾਜ਼ੇ ਨੂੰ ਤੋੜ ਦਿੱਤਾ ਹੈ। ਕਿਸਾਨਾਂ ਨੇ ਪਰਚੀ ਕੱਟਣ ਵਾਲੇ ਛੋਟੇ ਚੈਂਬਰਾਂ ਨੂੰ ਢਾਹ ਦਿੱਤਾ ਹੈ। ਦੱਸ ਦੇਈਏ ਕਿ ਘੁੰਮਣ ਕਲਾਂ ਨੇੜੇ ਇਹ ਟੋਲ ਪਲਾਜ਼ਾ ਲੰਬੇ ਸਮੇਂ ਤੋਂ ਬੰਦ ਪਿਆ ਸੀ। ਦੱਸਿਆ ਜਾ ਰਿਹਾ ਹੈ ਕਿ ਟੋਲ ਪਲਾਜ਼ਾ ਬੰਦ ਹੋਣ ਕਾਰਨ ਇੱਥੇ ਹਾਦਸੇ ਵਾਪਰਦੇ ਸਨ। ਕਿਸਾਨਾਂ ਨੇ ਟੋਲ ਪਲਾਜ਼ਾ ਤੋੜ ਕੇ ਰੋਡ ਨੂੰ ਸਾਫ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਸ ਟੋਲ ਪਲਾਜ਼ਾ ਬਠਿੰਡਾ ਮਾਨਸਾ ਰੋਡ ‘ਤੇ ਬਣਿਆ ਹੈ। ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਇਸ ਟੋਲ ਪਲਾਜ਼ਾ ‘ਤੇ ਲਗਾਤਾਰ ਹਾਦਸੇ ਵਾਪਰ ਰਹੇ ਸਨ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਦਿਨੀਂ ਤਹਿਸੀਲਦਾਰ ਅਤੇ ਡੀਸੀ ਨੂੰ ਮੰਗ ਪੱਤਰ ਦਿੱਤਾ ਸੀ। ਪਰ ਕਿਸੇ ਨੇ ਸਾਡੀ ਗੱਲ ਨਹੀਂ ਸੁਣੀ । ਕਿਸਾਨਾਂ ਦਾ ਕਹਿਣਾ ਹੈ ਕਿ ਰਹਿੰਦੀ ਟੋਲ ਪਲਾਜ਼ਾ ਦੀ ਉਸਾਰੀ ਨੂੰ ਵੀ ਢਾਹ ਦਿੱਤਾ ਜਾਵੇਗਾ।

Leave a Reply

Your email address will not be published. Required fields are marked *