29/07/2026
download (7)

ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਈ.ਡੀ. ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਮੌਕੇ ਅੰਨਾ ਹਜ਼ਾਰੇ ਦਾ ਬਿਆਨ ਸਾਹਮਣੇ ਆਈ ਹੈ। ਕੇਜਰੀਵਾਲ ਦੀ ਗ੍ਰਿਫ਼ਤਾਰ ਉੱਤੇ ਅੰਨਾ ਹਜ਼ਾਰੇ ਨੇ ਕਿਹਾ ਕਿ,‘ਮੈਂ ਇਸ ਗੱਲ ਤੋਂ ਬਹੁਤ ਦੁਖੀ ਹਾਂ ਕਿ ਅਰਵਿੰਦ ਕੇਜਰੀਵਾਲ, ਜੋ ਮੇਰੇ ਨਾਲ ਕੰਮ ਕਰਦਾ ਸੀ ਅਤੇ ਸ਼ਰਾਬ ਦੇ ਖਿਲਾਫ ਆਵਾਜ਼ ਉਠਾਉਂਦਾ ਸੀ, ਹੁਣ ਸ਼ਰਾਬ ਦੀਆਂ ਨੀਤੀਆਂ ਬਣਾ ਰਿਹਾ ਹੈ। ਪਰ ਉਹ ਕੀ ਕਰਨਗੇ ਕਿਉਂਕਿ ਸੱਤਾ ਦੇ ਸਾਹਮਣੇ ਕੁਝ ਨਹੀਂ ਚੱਲਦਾ। ਉਸ ਦੀ ਗ੍ਰਿਫ਼ਤਾਰੀ ਉਸ ਦੀਆਂ ਆਪਣੀਆਂ ਕਾਰਵਾਈਆਂ ਕਾਰਨ ਹੋਈ ਹੈ। ਹੁਣ ਜੋ ਵੀ ਹੋਵੇਗਾ ਉਹ ਕਾਨੂੰਨੀ ਤੌਰ ‘ਤੇ ਹੋਵੇਗਾ।

ਅੰਨਾ ਹਜ਼ਾਰੇ ਨੇ ਕਿਹਾ ਕਿ ਮੈਂ ਦੋ ਵਾਰ ਚਿੱਠੀ ਲਿਖ ਕੇ ਸ਼ਰਾਬ ਨੀਤੀ ਲਈ ਮਨ੍ਹਾਂ ਕੀਤਾ ਸੀ, ਕੇਜਰੀਵਾਲ ਦੀ ਗ੍ਰਿਫਤਾਰੀ ਉਸ ਦੇ ਆਪਣੇ ਕੰਮਾਂ ਕਾਰਨ ਹੋਈ ਹੈ ਪਰ ਮੈਂ ਉਸ ਦੀ ਗ੍ਰਿਫ਼ਤਾਰੀ ਤੋਂ ਦੁਖੀ ਹਾਂ।

ਦਸ ਦੇਈਏ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਸ਼ਰਾਬ ਨੀਤੀ ਨੂੰ ਲੈ ਕੇ ਸਾਜ਼ਿਸ਼ ਰਚਣ ਅਤੇ ਪਾਰਟੀ ਤੋਂ 100 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਈਡੀ ਨੇ ਇਸ ਮਾਮਲੇ ‘ਚ ਪੁੱਛਗਿੱਛ ਲਈ ਕੇਜਰੀਵਾਲ ਨੂੰ 9 ਸੰਮਨ ਭੇਜੇ ਸਨ ਪਰ ਉਨ੍ਹਾਂ ਹਰ ਇਕ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਨਜ਼ਰਅੰਦਾਜ਼ ਕਰ ਦਿੱਤਾ। ਕੇਜਰੀਵਾਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਪਰ ਉਥੋਂ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ, ਜਿਸ ਤੋਂ ਬਾਅਦ ਈਡੀ ਵੀਰਵਾਰ ਰਾਤ 10ਵਾਂ ਸੰਮਨ ਲੈ ਕੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ ਅਤੇ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

Leave a Reply

Your email address will not be published. Required fields are marked *