30/07/2026
ap dhillion

ਚੰਡੀਗੜ੍ਹ ‘ਚ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਕੌਮੀ ਸੁਰੱਖਿਆ ਏਜੰਸੀ (NIA) ਨੇ ਪੰਜਾਬੀ ਕਲਾਕਾਰਾਂ ‘ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਨੂੰ AP ਢਿੱਲੋਂ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿੱਚ 2 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਇਨਪੁਟ ਤੋਂ ਬਾਅਦ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। NIA ਨੇ ਪੰਜਾਬ ਪੁਲਿਸ ਨੂੰ ਇਨਪੁਟ ਦਿੱਤਾ ਹੈ। ਜਿਸ ‘ਚ ਪੰਜਾਬੀ ਕਲਾਕਾਰਾਂ ‘ਤੇ ਹਮਲੇ ਦੀ ਸੰਭਾਵਨਾ ਜਤਾਈ ਗਈ ਹੈ।

ਦਸ ਦੇਈਏ ਕਿ ਪੰਜਾਬ ਪੁਲਿਸ ਨੇ ਇਹ ਜਾਣਕਾਰੀ ਚੰਡੀਗੜ੍ਹ ਪੁਲਿਸ ਨਾਲ ਵੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਹੈ। ਸ਼ਹਿਰ ਦੇ ਬਾਹਰਵਾਰ ਪ੍ਰੋਗਰਾਮ ਹੋਣ ਦੇ ਬਾਵਜੂਦ ਇੱਥੇ ਵੀ ਓਨੀ ਹੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।ਜਿੰਨੇ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਪ੍ਰੋਗਰਾਮ ਲਈ ਤੈਨਾਤੀ ਸੀ। ਇਨ੍ਹੀ ਸੁਰੱਖਿਆ ਪਿੱਛੇ ਕਾਰਨ ਇਹ ਹੈ ਕਿ ਕੋਈ ਵੀ ਸ਼ੱਕੀ ਵਿਅਕਤੀ ਮੌਕੇ ‘ਤੇ ਨਾ ਪਹੁੰਚ ਸਕੇ। ਇਸ ਦੇ ਲਈ ਤਿੰਨ ਤੋਂ ਚਾਰ ਕਿਲੋਮੀਟਰ ਦੂਰ ਪਾਰਕਿੰਗ ਵੀ ਬਣਾਈ ਗਈ ਹੈ, ਜਿਸ ਤੱਕ ਸ਼ਟਲ ਬੱਸ ਦੀ ਮਦਦ ਨਾਲ ਪਹੁੰਚ ਸਕਦੇ ਹੋ।

ਜ਼ਿਕਰਯੋਗ ਹੈ ਕਿ AP ਢਿੱਲੋਂ ਦੇ ਪ੍ਰੋਗਰਾਮ ਦੇ ਸੁਰੱਖਿਆ ਪ੍ਰਬੰਧਾਂ ਲਈ 4 ਡੀਐਸਪੀ ਅਤੇ 6 ਇੰਸਪੈਕਟਰ ਵੀ ਤਾਇਨਾਤ ਕੀਤੇ ਗਏ ਹਨ। ਸ਼ੁੱਕਰਵਾਰ ਨੂੰ ਡਾਕ ਦਸਤੇ ਵੱਲੋਂ ਵੀ ਪ੍ਰੋਗਰਾਮ ਦੀ ਸੁਰੱਖਿਆ ਦਾ ਮੁਆਇਨਾ ਕੀਤਾ ਗਿਆ। ਰੈਲੀ ਵਾਲੀ ਥਾਂ ਦੇ ਸਾਰੇ ਗੇਟਾਂ ‘ਤੇ ਮੈਟਲ ਡਿਟੈਕਟਰ ਲਗਾਏ ਜਾਣਗੇ। ਸ਼ੱਕੀ ਲੋਕਾਂ ‘ਤੇ ਨਜ਼ਰ ਰੱਖਣ ਲਈ ਸਾਦੇ ਕੱਪੜਿਆਂ ‘ਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹਿਣਗੇ।

Leave a Reply

Your email address will not be published. Required fields are marked *