30/07/2026
WhatsApp-Image-2024-07-10-at-8.20.19-AM

ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਮਹਿਲਾਵਾਂ ਸ਼ਮਾਇਲ ਹਨ। ਇਸ ਦੇ ਨਾਲ ਹੀ ਉਕਤ ਖੇਤਰ ਵਿੱਚ ਅੱਠ ਥਰਡ ਜੈਂਡਰ ਵੋਟਰ ਹਨ। ਉਥੇ ਹੀ ਵੋਟਿੰਗ ਲਈ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਹ ਚੋਣਾਂ ਜ਼ਿਲ੍ਹਾ ਚੋਣ ਅਫ਼ਸਰ ਅਤੇ ਸਿਟੀ ਡੀਸੀ ਹਿਮਾਂਸ਼ੂ ਅਗਰਵਾਲ ਦੀ ਦੇਖ-ਰੇਖ ਹੇਠ ਕਰਵਾਈਆਂ ਜਾ ਰਹੀਆਂ ਹਨ।

ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ‘ਚ ਗਏ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਭਾਜਪਾ ਤੋਂ ਆਮ ਆਦਮੀ ਪਾਰਟੀ ‘ਚ ਗਏ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮੋਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।

ਦਰਅਸਲ, ਸ਼ੀਤਲ ਅੰਗੁਰਲ 2022 ‘ਚ ਇੱਥੋਂ ‘ਆਪ’ ਦੀ ਵਿਧਾਇਕ ਬਣੇ ਸੀ। ਪਰ ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੰਗੁਰਲ ਭਾਜਪਾ ‘ਚ ਸ਼ਾਮਲ ਹੋ ਗਏ। ਹੁਣ ਭਾਜਪਾ ਨੇ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ‘ਆਪ’ ਨੇ ਮੋਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਭਗਤ ਸਾਬਕਾ ਭਾਜਪਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ।

Leave a Reply

Your email address will not be published. Required fields are marked *