30/07/2026
1

ਦਿੱਲੀ ਏਅਰਪੋਰਟ ਦੇ ਟਰਮੀਨਲ-1 ‘ਤੇ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਸ਼ੁੱਕਰਵਾਰ ਸਵੇਰੇ ਟਰਮੀਨਲ 1 ‘ਤੇ ਏਅਰਪੋਰਟ ਦੀ ਛੱਤ ਇਕ ਵਾਹਨ ‘ਤੇ ਡਿੱਗ ਗਈ। ਇਸ ਹਾਦਸੇ ‘ਚ 4 ਲੋਕ ਜ਼ਖਮੀ ਹੋ ਗਏ ਹਨ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਫਾਇਰ ਸਰਵਿਸ ਨੇ ਸਾਰਿਆਂ ਨੂੰ ਬਚਾ ਕੇ ਹਸਪਤਾਲ ਪਹੁੰਚਾਇਆ। ਦਿੱਲੀ ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ‘ਤੇ ਛੱਤ ਡਿੱਗ ਗਈ। ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।

ਦਸ ਦੇਈਏ ਕਿ ਫਾਇਰ ਸਰਵਿਸ ਨੂੰ ਸ਼ੁੱਕਰਵਾਰ ਸਵੇਰੇ 5.30 ਵਜੇ ਫੋਨ ਆਇਆ ਕਿ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗ ਗਈ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਹੁਣ ਤੱਕ ਤਿੰਨ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਇਕ ਵਿਅਕਤੀ ਫਸ ਗਿਆ ਸੀ। ਉਸ ਨੂੰ ਵੀ ਹੁਣ ਬਚਾ ਲਿਆ ਗਿਆ ਹੈ।

Leave a Reply

Your email address will not be published. Required fields are marked *