30/07/2026
18_12_2024-kejriwal_9435720

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹੋਰ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿੱਚ ਬਿਜਲੀ ਅਤੇ ਪਾਣੀ ਮੁਫ਼ਤ ਕਰ ਦਿੱਤਾ ਹੈ। ਅਫ਼ਸੋਸ ਦੀ ਗੱਲ ਹੈ ਕਿ ਕਿਰਾਏਦਾਰ ਇਸਦਾ ਫਾਇਦਾ ਨਹੀਂ ਉਠਾ ਪਾਉਂਦੇ। ਇਸ ਦੇ ਕਈ ਕਾਰਨ ਹੋ ਸਕਦੇ ਹਨ। ਮੇਰਾ ਮੰਨਣਾ ਹੈ ਕਿ ਕਿਰਾਏਦਾਰਾਂ ਨੂੰ ਵੀ ਇਸਦਾ ਲਾਭ ਮਿਲਣਾ ਚਾਹੀਦਾ ਹੈ।

ਇਸ ਮੁੱਦੇ ਦਾ ਹੱਲ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਅਸੀਂ ਯਕੀਨ ਕਰਾਂਗੇ ਕਿ ਚੋਣਾਂ ਤੋਂ ਬਾਅਦ ਕਿਰਾਏਦਾਰ ਜਿੰਨ੍ਹਾਂ ਵਿੱਚੋਂ ਕੋਈ ਪੂਰਵਾਂਚਲ ਖੇਤਰ ਦੇ ਹਨ, ਉਨ੍ਹਾਂ ਨੂੰ ਵੀ ਮੁਫ਼ਤ ਬਿਜਲੀ ਅਤੇ ਆਪਣਾ ਲਾਭ ਮਿਲੇਗਾ। ਦਸ ਦੇਈਏ ਕਿ ਇਹ ਐਲਾਨ ਇਹ ਉਸ ਸਮੇਂ ਤੈਅ ਕੀਤਾ ਗਿਆ ਹੈ ਜਦੋਂ ਆਮ ਆਦਮੀ ਪਾਰਟੀ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਤੇਜ਼ ਕਰ ਰਹੀ ਹੈ। ਦਸ ਦੇਈਏ ਕਿ ਇੰਨ੍ਹਾਂ ਚੋਣਾਂ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।

Leave a Reply

Your email address will not be published. Required fields are marked *