29/07/2026
GKYcgm0WsAI8ZHe

ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਦੀ ਸਿਹਤ ਨੂੰ ਲੈ ਕੇ ਅਪਡੇਟਸ ਸ਼ੇਅਰ ਕੀਤੇ ਹਨ। ਦਸ ਦੇਈਏ ਕਿ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਛਾਤੀ ਦੇ ਕੈਂਸਰ ਤੋਂ ਪੀੜਤ ਹੈ ਅਤੇ ਉਨ੍ਹਾਂ ਦਾ ਦੂਜੀ ਵਾਰ ਆਪ੍ਰੇਸ਼ਨ ਕੀਤਾ ਗਿਆ ਹੈ। ਇਹ ਆਪਰੇਸ਼ਨ ਉਸ ਸਮੇਂ ਹੋਇਆ ਹੈ ਜਦੋਂ ਪਿਛਲੇ ਸਾਲ ਨਵੰਬਰ ‘ਚ ਹੀ ਉਨ੍ਹਾਂ ਨੇ ਕੈਂਸਰ ਤੋਂ ਮੁਕਤ ਹੋਣ ਦਾ ਐਲਾਨ ਕੀਤਾ ਸੀ।

ਆਪ੍ਰੇਸ਼ਨ ਤੋਂ ਬਾਅਦ ਸਿੱਧੂ ਨੇ ਆਪਣੀ ਪਤਨੀ ਨਾਲ ਆਪਣੀ ਤਸਵੀਰ ‘ਐਕਸ’ ‘ਤੇ ਸ਼ੇਅਰ ਕਰਦੇ ਹੋਏ ਲਿਖਿਆ, ‘ਆਪ੍ਰੇਸ਼ਨ ਬਹੁਤ ਹੀ ਦੁਰਲੱਭ ਬੀਮਾਰੀ ਮੈਟਾਸਟੇਸਿਸ ਲਈ ਕੀਤਾ ਗਿਆ, ਇਹ ਸਾਢੇ ਤਿੰਨ ਘੰਟੇ ਚੱਲਦਾ ਰਿਹਾ। ਸਿੱਧੂ ਨੇ ਆਪਣੀ ਪਤਨੀ ਨੂੰ ਦਲੇਰ ਦੱਸਿਆ ਆਪਣੀ ਪਤਨੀ ਦੀ ਹਿੰਮਤ ਦੀ ਤਾਰੀਫ ਕਰਦਿਆਂ ਕਿਹਾ, “ਉਸ ਦਾ ਇਰਾਦਾ ਮਜ਼ਬੂਤ ​​ਹੈ, ਉਸ ਦੇ ਚਿਹਰੇ ‘ਤੇ ਹਮੇਸ਼ਾ ਮੁਸਕਰਾਹਟ ਰਹਿੰਦੀ ਹੈ, ਇਸ ਹਿੰਮਤ ਦਾ ਨਾਂ ਨੋਨੀ ਹੈ।

ਜ਼ਿਕਰਯੋਗ ਹੈ ਕਿ ਨਵਜੋਤ ਕੌਰ ਦੇ ਕੈਂਸਰ ਤੋਂ ਪੀੜਤ ਹੋਣ ਦੀ ਜਾਣਕਾਰੀ ਪਿਛਲੇ ਸਾਲ ਅਪ੍ਰੈਲ ਮਹੀਨੇ ਵਿੱਚ ਸਾਹਮਣੇ ਆਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵੰਬਰ ‘ਚ ਦੱਸਿਆ ਸੀ ਕਿ ਡਾਕਟਰ ਨੇ ਉਨ੍ਹਾਂ ਨੂੰ ਕੈਂਸਰ ਮੁਕਤ ਐਲਾਨ ਦਿੱਤਾ ਸੀ। ਨਵਜੋਤ ਕੌਰ ਨੇ ਭਾਵੁਕ ਹੋ ਕੇ ਪੋਸਟ ਲਿਖਿਆ ਸੀ, ”ਮੈਂ ਬਹੁਤ ਖੁਸ਼ ਹਾਂ ਕਿ ਮੇਰੇ ਪੀਈਟੀ ਸਕੈਨ ਅਨੁਸਾਰ ਮੈਨੂੰ ਕੈਂਸਰ ਮੁਕਤ ਐਲਾਨ ਦਿੱਤਾ ਗਿਆ ਹੈ।

 

Leave a Reply

Your email address will not be published. Required fields are marked *