30/07/2026
2

ਬਰਸਾਤਾਂ ਤੋਂ ਪਹਿਲਾਂ ਹੀ ਡੈਮਾਂ ਵਿਚੋਂ ਪਾਣੀ ਛੱਡਣ ਦਾ ਸਿਲਸਲਾ ਸ਼ੁਰੂ ਹੋ ਗਿਆ ਹੈ। ਬੀਬੀਐਮਬੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਤਲੁਜ ਦਰਿਆ ਵਿਚ ਪਾਣੀ ਛੱਡਿਆ ਗਿਆ ਹੈ। ਗੋਬਿੰਦ ਸਾਗਰ ਝੀਲ ਵਿਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਨੰਗਲ ਡੈਮ ਦੇ ਗੇਟ ਖੋਲ੍ਹੇ ਗਏ ਹਨ। ਕੁੱਲ 4500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਲੋਕਾਂਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਸਤਲੁਜ ਦਰਿਆ ਦੇ ਨੇੜੇ ਨਾ ਜਾਣ।

ਭਾਖੜਾ ਬਿਆਸ ਮੈਨਜਮੈਂਟ ਬੋਰਡ (BBMB) ਡੈਮ ਚੋਂ ਪਾਣੀ ਛੱਡਣ ਦੀ ਤਿਆਰੀ ਕਰ ਰਿਹਾ ਹੈ। ਭਾਖੜਾ ਡੈਮ ‘ਚ ਕਿਸੇ ਵੇਲੇ ਵੀ ਪਾਣੀ ਵੱਧ ਆ ਸਕਦਾ ਹੈ ਅਤੇ ਪਾਣੀ ਛੱਡਿਆ ਜਾ ਸਕਦਾ ਹੈ। BBMB ਵਲੋਂ ਇਸ ਦੀ ਤਿਆਰੀ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਇਹ ਸੂਚਨਾ ਸਤਲੁਜ ਦਰਿਆ ਨਜ਼ਦੀਕ ਵਸੇ ਪਿੰਡਾਂ ‘ਚ ਮੁਨਿਆਦੀ ਕਰਵਾ ਕੇ ਦੇਣ ਲਈ ਪ੍ਰਸ਼ਾਸਨ ਨੂੰ ਆਖ ਦਿੱਤਾ ਗਿਆ ਹੈ।

ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ‘ਚ ਨਾ ਆਉਣ ਅਤੇ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਦਰਿਆਵਾਂ ਦੇ ਕੰਢੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਇਕ ਚਿੱਠੀ ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਬੀ. ਬੀ. ਐੱਮ. ਬੀ. ਵਲੋਂ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ 13 ਜੂਨ ਨੂੰ ਭਾਖੜਾ ਡੈਮ ਤੋਂ 26500 ਕਿਊਸਿਕ ਪਾਣੀ ਟਰਬਾਈਨਾਂ ਰਾਹੀਂ ਛੱਡਿਆ ਜਾਵੇਗਾ ਅਤੇ ਨੰਗਲ ਡੈਮ ਤੋਂ ਸਿਰਫ 4500 ਕਿਊਸਿਕ ਪਾਣੀ ਸਤਲੁਜ ਦਰਿਆ ‘ਚ ਛੱਡਿਆ ਜਾਵੇਗਾ।

Leave a Reply

Your email address will not be published. Required fields are marked *