30/07/2026
ਗੇ

 ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ ‘ਤੇ ਫਿਰ ਹਮਲਾ ਹੋਇਆ ਹੈ। ਟਾਈਮਜ਼ ਆਫ ਇਜ਼ਰਾਈਲ ਦੀ ਖ਼ਬਰ ਮੁਤਾਬਕ ਸੀਜੇਰੀਆ ‘ਚ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਘਰ ‘ਤੇ ਫਿਰ ਹਮਲਾ ਕੀਤਾ ਗਿਆ। ਪ੍ਰਧਾਨ ਮੰਤਰੀ ਦੇ ਘਰ ਵੱਲ ਦੋ ਫਲੇਅਰਸ (ਅੱਗ ਦੇ ਗੋਲੇ) ਦਾਗੇ ਗਏ ਸਨ, ਜੋ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਜਾ ਡਿੱਗੇ। ਇਸ ਦੀ ਪੁਸ਼ਟੀ ਇਜ਼ਰਾਇਲੀ ਪੁਲਿਸ ਨੇ ਕੀਤੀ ਹੈ। ਹਾਲਾਂਕਿ ਪੁਲਿਸ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਇਹ ਹਮਲਾ ਕਿਸ ਨੇ ਅਤੇ ਕਿੱਥੋਂ ਕੀਤਾ ਹੈ।

ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦੇ ਘਰ ‘ਤੇ ਹੋਏ ਹਮਲੇ ਦੇ ਸਬੰਧ ‘ਚ ਇਜ਼ਰਾਇਲੀ ਸੁਰੱਖਿਆ ਏਜੰਸੀ ਸ਼ਿਨ ਬੇਟ ਨੇ ਬਿਆਨ ਜਾਰੀ ਕਰ ਕੇ ਕਿਹਾ, ‘ਇਸ ਘਟਨਾ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਹਮਲੇ ਦੇ ਸਮੇਂ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੀ ਰਿਹਾਇਸ਼ ‘ਤੇ ਮੌਜੂਦ ਨਹੀਂ ਸੀ। ਫਿਲਹਾਲ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦਸ ਦੇਈਏ ਕਿ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਇੱਕ ਮਹੀਨੇ ਵਿੱਚ ਦੂਜੀ ਵਾਰ ਸਿੱਧਾ ਨਿਸ਼ਾਨਾ ਬਣਾਇਆ ਗਿਆ ਹੈ। ਇਸ ਹਮਲੇ ਤੋਂ ਪਹਿਲਾਂ 19 ਅਕਤੂਬਰ ਨੂੰ ਹਿਜ਼ਬੁੱਲਾ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ ‘ਤੇ ਡਰੋਨ ਨਾਲ ਹਮਲਾ ਕੀਤਾ ਸੀ। ਹਮਲੇ ‘ਚ ਵਰਤਿਆ ਗਿਆ ਡਰੋਨ ਨੇਤਨਯਾਹੂ ਦੇ ਘਰ ਦੇ ਨੇੜੇ ਇਕ ਇਮਾਰਤ ‘ਤੇ ਡਿੱਗਿਆ। ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੇ ਨਾਲ ਹੀ ਡਰੋਨ ਹਮਲੇ ਦੇ ਸਮੇਂ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਉਨ੍ਹਾਂ ਦਾ ਪਰਿਵਾਰ ਘਰ ‘ਚ ਮੌਜੂਦ ਨਹੀਂ ਸੀ।

Leave a Reply

Your email address will not be published. Required fields are marked *