30/07/2026
7-1

ਗੁਰਦਾਸਪੁਰ ਤੇ ਪਠਾਨਕੋਟ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੂੰ ਦੋ ਸ਼ੱਕੀ ਅਤਿਵਾਦੀਆਂ ਦੇ ਪਠਾਨਕੋਟ ਵਿਚ ਦਾਖਲ ਹੋਣ ਦੀ ਸੂਹ ਮਿਲੀ ਹੈ। ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਕੋਟ ਭਥੀਆਂ ਪਿੰਡ ਦੇ ਵਾਸੀ ਨੇ ਅੱਧੀ ਰਾਤ ਦੇ ਕਰੀਬ ਕੰਟਰੋਲ ਰੂਮ ਸੂਚਨਾ ਦਿੱਤੀ ਕਿ ਭਾਰੀ ਹਥਿਆਰਾਂ ਨਾਲ ਲੈਸ ਦੋ ਨਕਾਬਪੋਸ਼ ਉਸ ਦੇ ਫਾਰਮ ਹਾਊਸ ਅੰਦਰ ਜਬਰੀ ਦਾਖ਼ਲ ਹੋ ਗਏ। ਉਸ ਨੇ ਦੱਸਿਆ ਕਿ ਹਥਿਆਬੰਦ ਬੰਦਿਆਂ ਨੇ ਉਸ ਸਿਰ ਉਤੇ ਬੰਦੂਕ ਤਾਣ ਦਿੱਤੀ ਤੇ ਰਾਤ ਦਾ ਖਾਣਾ ਤਿਆਰ ਕਰਨ ਲਈ ਕਿਹਾ।

ਜਦੋਂ ਉਨ੍ਹਾਂ ਨੇ ਰਾਤ ਦਾ ਖਾਣਾ ਖਾ ਲਿਆ ਤਾਂ ਉਹ ਪਠਾਨਕੋਟ ਵੱਲ ਚਲੇ ਗਏ। ਪਠਾਨਕੋਟ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਤੁਰਤ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ। ਗੁਰਦਾਸਪੁਰ ਦੇ ਪੁਲਿਸ ਮੁਖੀ ਹਰੀਸ਼ ਦਿਆਮਾ ਨੇ ਵੀ ਪੁਲਿਸ ਲਾਈਨਜ਼ ਵਿੱਚ ਪਹੁੰਚ ਕੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਐਸ.ਐਚ.ਓਜ਼. ਨਾਲ ਮੀਟਿੰਗ ਕੀਤੀ। ਥਲ ਸੈਨਾ ਅਤੇ ਬੀਐੱਸਐੱਫ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਮਾਮੂਨ ਛਾਉਣੀ ਅਤੇ ਪਠਾਨਕੋਟ ਏਅਰ ਫੋਰਸ ਸਟੇਸ਼ਨ ਨੂੰ ਵੀ ਸੁਰੱਖਿਅਤ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *