30/07/2026
governor

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਦੀ ਛਾਤੀ ਵਿੱਚ ਦਰਦ ਮਹਿਸੂਸ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।  ਉਨ੍ਹਾਂ ਨੂੰ ਤੁਰੰਤ ਉਦੈਪੁਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਨੇ ਰਾਤ ਭਰ ਉਨ੍ਹਾਂ ਦਾ ਇਲਾਜ ਕੀਤਾ ਤੇ ਟੈਸਟ ਕਰਵਾਏ ਗਏ। ਹਾਲਾਂਕਿ, ਸਭ ਕੁਝ ਆਮ ਵਾਂਗ ਹੋਣ ਤੋਂ ਬਾਅਦ, ਉਨ੍ਹਾਂ ਨੂੰ ਸ਼ੁੱਕਰਵਾਰ ਸਵੇਰੇ ਛੁੱਟੀ ਦੇ ਦਿੱਤੀ ਗਈ। ਇਸ ਤੋਂ ਬਾਅਦ ਉਹ ਉਦੈਪੁਰ ਸਥਿਤ ਆਪਣੇ ਘਰ ਪਰਤ ਗਏ।

ਦਸ ਦੇਈਏ ਕਿ ਰਾਜਪਾਲ ਕਟਾਰੀਆ ਆਪਮੀ ਰਿਹਾਇਸ਼ ‘ਤੇ ਹੀ ਸਨ ਤੇ ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ। ਮੁੱਢਲੀ ਜਾਂਚ ਵਿੱਚ ਉਨ੍ਹਾਂ ਦਾ ਬਲੱਡ ਪ੍ਰੈਸ਼ਰ (ਬੀਪੀ) ਉੱਚ ਪਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਉਦੈਪੁਰ ਦੇ ਐਮਬੀ ਹਸਪਤਾਲ ਲਿਜਾਇਆ ਗਿਆ। ਰਾਜਪਾਲ ਦੀ ਸਿਹਤ ਵਿਗੜਨ ਤੋਂ ਬਾਅਦ ਉਦੈਪੁਰ ਵਿੱਚ ਉਨ੍ਹਾਂ ਦੇ ਜਨਤਕ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ। ਉਨ੍ਹਾਂ ਨੇ ਪਾਰਕ ਤੇ ਸ਼ੇਰ ਸਫਾਰੀ ਦੇ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਸੀ।

ਕਰੀਬੀ ਰਿਸ਼ਤੇਦਾਰਾਂ ਮੁਤਾਬਕ ਰਾਜਪਾਲ ਨੂੰ ਵੀਰਵਾਰ ਰਾਤ ਕਰੀਬ 11 ਵਜੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਕਾਰਡੀਓਲਾਜੀ ਵਿਭਾਗ ਵਿੱਚ ਸਾਰੀ ਰਾਤ ਉਨ੍ਹਾਂ ਦਾ ਇਲਾਜ ਕੀਤਾ ਗਿਆ। ਉਨ੍ਹਾਂ ਦੇ ਟੈਸਟ ਕਰਵਾਏ ਗਏ। ਸਾਰੇ ਟੈਸਟ ਨਾਰਮਲ ਆਉਣ ਤੇ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਸਵੇਰੇ ਕਰੀਬ 8 ਵਜੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। 

Leave a Reply

Your email address will not be published. Required fields are marked *