29/07/2026
10_04_2024-3

ਸ਼ਿਮਲਾ ਵਿੱਚ ਪੁਲਿਸ ਦੀ ਵਿਸ਼ੇਸ਼ ਜਾਂਚ ਯੂਨਿਟ ਨੇ ਬੀਤੀ ਦੇਰ ਰਾਤ ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਸਮੇਤ 5 ਲੋਕਾਂ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਕੁੜੀ ਵੀ ਸ਼ਾਮਲ ਹੈ। ਦੋਸ਼ੀਆਂ ਕੋਲੋਂ 42.89 ਗ੍ਰਾਮ ਚੂਰਾ ਪੋਸਤ ਅਤੇ ਇੱਕ ਤਰਾਜ਼ੂ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੀ ਐਸ.ਆਈ.ਟੀ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਜਾਲ ਵਿਛਾਇਆ ਅਤੇ ਦੇਰ ਰਾਤ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇਕ ਨਿੱਜੀ ਹੋਟਲ ‘ਤੇ ਛਾਪਾ ਮਾਰਿਆ। ਇਸ ਦੌਰਾਨ ਦੋਸ਼ੀਆਂ ਕੋਲੋਂ ਚਿੱਟਾ ਬਰਾਮਦ ਕੀਤਾਗਿਆ। ਪੁਲਿਸ ਨੇ ਦੋਸ਼ੀਆਂ ਦੀ ਥਾਰ ਗੱਡੀ ਵੀ ਕਬਜ਼ੇ ਵਿਚ ਲੈ ਲਈ ਹੈ। ਇਸ ਮਗਰੋਂ ਇਨ੍ਹਾਂ ਨੂੰ ਸਦਰ ਥਾਣਾ ਸ਼ਿਮਲਾ ਲਿਜਾਇਆ ਗਿਆ। ਦਸਿਆ ਜਾ ਰਿਹਾ ਹੈ ਕਿ  ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਹਿਮਾਚਲ ‘ਚ ਚਿੱਟਾ ਸਪਲਾਈ ਕਰ ਰਹੇ ਸਨ। ਪੁਲਿਸ ਪੁੱਛਗਿੱਛ ‘ਚ ਕਈ ਅਹਿਮ ਜਾਣਕਾਰੀਆਂ ਮਿਲ ਸਕਦੀਆਂ ਹਨ।

ਦਸ ਦੇਈਏ ਕਿ ਫੜੇ ਗਏ ਦੋਸ਼ੀਆਂ ਵਿੱਚ ਤਿੰਨ ਪੰਜਾਬ, ਇੱਕ ਚੰਡੀਗੜ੍ਹ ਅਤੇ ਇੱਕ ਹਿਮਾਚਲ ਦਾ ਰਹਿਣ ਵਾਲਾ ਹੈ। ਇਨ੍ਹਾਂ ਦੀ ਪਛਾਣ ਪ੍ਰਕਾਸ਼ ਸਿੰਘ (37) ਪੁੱਤਰ ਸੁੱਚਾ ਸਿੰਘ ਲੰਗਾਹ ਵਾਸੀ ਗੁਰਦਾਸਪੁਰ ਪੰਜਾਬ, ਅਜੈ ਕੁਮਾਰ (27) ਪੁੱਤਰ ਚਮਨ ਲਾਲ ਵਾਸੀ ਨੂਰਖੋਦੀਆਂ ਪੰਜਾਬ ਯੂਨੀਵਰਸਿਟੀ ਪਟਿਆਲਾ, ਅਵਨੀ (19) ਪੁੱਤਰੀ ਵਿਕਾਸ ਨੇਗੀ ਪਿੰਡ ਸੰਗਲਾ ਕਿੰਨੌਰ ਹਿਮਾਚਲ, ਸ਼ੁਭਮ ਕੌਸ਼ਲ (26) ਪੁੱਤਰ ਸੰਦੀਪ ਕੌਸ਼ਲ ਵਾਸੀ ਬਲਾਕ ਏ ਸੈਕਟਰ-1 ਚੰਡੀਗੜ੍ਹ ਅਤੇ ਬਲਜਿੰਦਰਾ (22) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਨੱਡਾ ਮੋਹਾਲੀ ਪੰਜਾਬ ਵਜੋਂ ਹੋਈ ਹੈ।

Leave a Reply

Your email address will not be published. Required fields are marked *