30/07/2026
IMG_2910

10ਵੀਂ ਅਤੇ 12ਵੀਂ ਪ੍ਰੀਖਿਆ ਮਾਰਚ 2025 (ਰੈਗੂਲਰ) ਸਕੂਲਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਪੰਜਾਬ ਸਕੂਲ ਬੋਰਡ ਦਫ਼ਤਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ, ਜੋ ਕਿ ਸਬੰਧਤ ਸਕੂਲਾਂ ਦੀ ਲਾਗਇਨ ਆਈ.ਡੀ. ’ਤੇ ਮੁਹੱਈਆ ਹੈ। ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਉਸ ਲਈ ਸਕੂਲ ਜ਼ਿੰਮੇਵਾਰ ਹੋਵੇਗਾ।

ਅਜਿਹੀ ਸੂਰਤ ’ਚ ਬੋਰਡ ਨਾਲ ਸਬੰਧਤ ਐਸੋਸੀਏਟਿਡ/ਐਫੀਲੀਏਟਿਡ ਸੰਸਥਾਵਾਂ ਖ਼ਿਲਾਫ਼ ਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਕੇਸਾਂ ’ਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਖ਼ਿਲਾਫ਼ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ/ਐਲੀਮੈਂਟਰੀ) ਨੂੰ ਲਿਖ ਕੇ ਭੇਜਿਆ ਜਾਵੇਗਾ।

Leave a Reply

Your email address will not be published. Required fields are marked *