29/07/2026
images

 ਦਿੱਲੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹੁਣ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਤੋਂ ਪਹਿਲਾਂ ਰਾਘਵ ਚੱਢਾ ਸੀਐਮ ਕੇਜਰੀਵਾਲ ਦੇ ਘਰ ਪਹੁੰਚ ਗਏ ਹਨ। ਰਾਘਵ ਚੱਢਾ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਇਲਾਜ ਲਈ ਵਿਦੇਸ਼ ਚਲੇ ਗਏ ਸਨ ਅਤੇ ਹੁਣ ਵਾਪਸ ਪਰਤ ਆਏ ਹਨ। ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਾਫੀ ਸਮਾਂ ਪਹਿਲਾਂ ਦੱਸਿਆ ਸੀ ਕਿ ਰਾਘਵ ਚੱਢਾ ਦੀ ਅੱਖਾਂ ਦਾ ਇਲਾਜ ਬਰਤਾਨੀਆ ਵਿੱਚ ਚੱਲ ਰਿਹਾ ਹੈ। ਉਨ੍ਹਾਂ  ਦੱਸਿਆ ਸੀ ਕਿ ਰਾਘਵ ਦੀ ਹਾਲਤ ਗੰਭੀਰ ਹੈ ਅਤੇ ਜੇ ਸਮੇਂ ਸਿਰ ਇਲਾਜ ਨਾ ਕੀਤਾ ਜਾਂਦਾ ਤਾਂ ਉਸ ਦੀ ਅੱਖਾਂ ਦੀ ਰੌਸ਼ਨੀ ਵੀ ਜਾ ਸਕਦੀ ਸੀ। ਅਜਿਹੇ ‘ਚ ਉਨ੍ਹਾਂ ਨੂੰ ਠੀਕ ਹੋਣ ‘ਚ ਸਮਾਂ ਲੱਗ ਸਕਦਾ ਹੈ। ਸੌਰਭ ਭਾਰਦਵਾਜ ਨੇ ਇਹ ਵੀ ਕਿਹਾ ਸੀ ਕਿ ਰਾਘਵ ਚੱਢਾ ਜਲਦੀ ਹੀ ਠੀਕ ਹੋ ਜਾਵੇਗਾ ਅਤੇ ਲੋਕ ਸਭਾ ਚੋਣਾਂ ਦਰਮਿਆਨ ਚੋਣ ਸਰਗਰਮੀਆਂ ਵਿੱਚ ਜੁੱਟ ਜਾਵੇਗਾ।

ਜ਼ਿਕਰਯੋਗ ਹੈ ਕਿ ਦਿੱਲੀ ‘ਚ ਛੇਵੇਂ ਪੜਾਅ ਯਾਨੀ 25 ਮਈ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ। ਭਾਵੇਂ ਰਾਘਵ ਚੱਢਾ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਵਿਦੇਸ਼ ‘ਚ ਸਨ ਪਰ ਹੁਣ ਉਹ ਵੋਟਿੰਗ ਤੋਂ ਠੀਕ ਪਹਿਲਾਂ ਪਰਤ ਆਏ ਹਨ। ਮੰਨਿਆ ਜਾ ਰਿਹਾ ਹੈ ਕਿ ਰਾਘਵ ਚੱਢਾ ਹੁਣ 25 ਮਈ ਨੂੰ ਵੋਟਿੰਗ ਤੋਂ ਪਹਿਲਾਂ ਚੋਣ ਪ੍ਰਚਾਰ ਸ਼ੁਰੂ ਕਰ ਸਕਦੇ ਹਨ। ਇਸ ਨਾਲ ਰਾਘਵ ਚੱਢਾ ਦੇ ਆਉਣ ਨਾਲ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ‘ਤੇ ਆਮ ਆਦਮੀ ਪਾਰਟੀ ਮਜ਼ਬੂਤ ​​ਹੋ ਸਕਦੀ ਹੈ।

Leave a Reply

Your email address will not be published. Required fields are marked *