29/07/2026
images (4)

ਕਪੂਰਥਲਾ ਦੇ ਸੁਲਤਾਨਪੁਰ ਰੋਡ ‘ਤੇ ਸਥਿਤ ਇੱਕ ਹੋਟਲ ਕੰਪਲੈਕਸ ਵਿੱਚੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਸ ਦੇਈਏ ਕਿ ਇੱਥੇ ਚੱਲ ਰਹੇ ਵਿਆਹ ਦੌਰਾਨ ਚੋਰਾਂ ਵੱਲੋਂ ਗਹਿਣਿਆਂ ਨਾਲ ਭਰਿਆ ਬੈਗ ਚੋਰੀ ਕਰਨ ਦੀ ਘਟਨਾ ਵਾਪਰੀ ਹੈ। ਬੈਗ ਵਿੱਚ ਕਰੀਬ 25 ਤੋਲੇ ਸੋਨੇ ਦੇ ਗਹਿਣੇ ਸਨ। ਸੂਟ ਅਤੇ ਬੂਟ ਪਹਿਨੇ ਚੋਰਾਂ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਦੌਰਾਨ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਿਟੀ ਪੁਲਿਸ ਨੇ ਹੋਟਲ ਦੇ ਸੀਸੀਟੀਵੀ ਫੁਟੇਜ ਕਬਜੇ ਵਿੱਚ ਲੈ ਕੇ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਅਤੇ ਵੀਡੀਓ ਦੇ ਆਧਾਰ ’ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਰੋਡ ’ਤੇ ਸਥਿਤ ਇੱਕ ਹੋਟਲ ਵਿੱਚ ਬੀਤੇ ਦਿਨ ਵਿਆਹ ਸਮਾਗਮ ਚੱਲ ਰਿਹਾ ਸੀ। ਜਿਸ ਦੌਰਾਨ ਕੋਈ ਅਣਪਛਾਤੇ ਚੋਰ ਗਹਿਣਿਆਂ ਨਾਲ ਭਰਿਆ ਬੈਗ ਚੋਰੀ ਕਰਕੇ ਫਰਾਰ ਹੋ ਗਏ

Leave a Reply

Your email address will not be published. Required fields are marked *