30/07/2026
holiday

ਦੇਸ਼ ਭਰ ਵਿਚ ਕਹਿਰ ਦੀ ਠੰਢ ਦਾ ਮੌਸਮ ਜਾਰੀ ਹੈ। ਪੂਰਾ ਉੱਤਰ ਭਾਰਤ ਕੜਾਕੇ ਦੀ ਠੰਢ ਨਾਲ ਜੂਝ ਰਿਹਾ ਹੈ। ਪਹਾੜਾਂ ‘ਤੇ ਬਰਫਬਾਰੀ ਦੇ ਨਾਲ-ਨਾਲ ਬਾਰਿਸ਼ ਵੀ ਹੋ ਰਹੀ ਹੈ। ਜੰਮੂ-ਕਸ਼ਮੀਰ ਵਿਚ ਬਣੀਆਂ ਦੋ ਪੱਛਮੀ ਗੜਬੜੀਆਂ ਕਾਰਨ ਉੱਤਰੀ ਭਾਰਤ ਵਿਚ ਮੀਂਹ ਕਾਰਨ ਹਾਲਾਤ ਹੋਰ ਵਿਗੜ ਸਕਦੇ ਹਨ। ਇਸ ਦੇ ਨਾਲ ਹੀ ਅਗਲੇ 48 ਘੰਟਿਆਂ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਉਧਰ, ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਬੰਧੀ ਸਕੂਲਾਂ ਵਿਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ ਨੌਂ ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ ਸੱਦਣ। ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਤਕ ਦੀਆਂ ਕਲਾਸਾਂ ਲਈ ਸਕੂਲ ਸਾਢੇ ਨੌਂ ਵਜੇ ਤੋਂ ਬਾਅਦ ਹੀ ਖੋਲ੍ਹਣ ਲਈ ਕਿਹਾ ਗਿਆ ਹੈ ਤੇ ਇਨ੍ਹਾਂ ਜਮਾਤਾਂ ਲਈ ਛੁੱਟੀ ਸਾਢੇ ਤਿੰਨ ਵਜੇ ਤੋਂ ਪਹਿਲਾਂ ਕਰਨ ਲਈ ਕਿਹਾ ਗਿਆ ਹੈ।

ਦਸ ਦੇਈਏ ਕਿ ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਵਲੋਂ ਅੱਜ ਜਾਰੀ ਕੀਤੇ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਠੰਢ ਲਗਾਤਾਰ ਵਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਲਈ ਹੁਕਮ ਜਾਰੀ ਕੀਤੇ ਹਨ।

Leave a Reply

Your email address will not be published. Required fields are marked *