30/07/2026
modi

ਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਕਈ ਲੀਡਰ ਵਿਦੇਸ਼ ਜਾਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਨੇ ਉਹਨਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਿਸ ਕਰਕੇ ਉਹ ਵਿਦੇਸ਼ ਨਹੀਂ ਜਾ ਸਕੇ। ਪਰ ਪੰਜਾਬ ਦੇ ਇੱਕ ਮੰਤਰੀ ਅਜਿਹੇ ਵੀ ਹਨ ਜਿਹਨਾਂ ਨੇ ਵਿਦੇਸ਼  ਮੰਤਰਾਲੇ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਕੈਨੇਡਾ ਦਾ ਦੌਰਾ ਕਰ ਲਿਆ ਹੈ।  ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੜਾਮਾਜਰਾ ਨੇ ਆਪਣਾ ਕੈਨੇਡਾ ਦੌਰਾ ਕੇਂਦਰੀ ਵਿਦੇਸ਼ ਮੰਤਰਾਲੇ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਮੁਕੰਮਲ ਕਰ ਲਿਆ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਕੈਬਨਿਟ ਮੰਤਰੀ ਜੱੜਾਮਾਜਰਾ ਨੇ ਰਾਜਸੀ ਪ੍ਰਵਾਨਗੀ ਮੰਗੀ ਸੀ ਪ੍ਰੰਤੂ ਕੇਂਦਰੀ ਮੰਤਰਾਲੇ ਇਹ ਪ੍ਰਵਾਨਗੀ ਠੁਕਰਾ ਦਿੱਤੀ ਸੀ।

ਉਧਰ ਹੀ ਕੇਂਦਰੀ ਵਿਦੇਸ਼ ਮੰਤਰਾਲੇ ਨੇ ਕੈਬਨਿਟ ਮੰਤਰੀ ਜੜਾਮਾਜਰਾ ਨੂੰ ਸਿਆਸੀ ਪ੍ਰਵਾਨਗੀ ਨਾ ਦੇਣ ਪਿੱਛੇ ਕੋਈ ਕਾਰਨ ਨਹੀਂ ਦੱਸਿਆ ਸੀ। ਹੁਣ ਦੇਖਣਾ ਹੋਵੇਗਾ ਕਿ ਕੇਂਦਰੀ ਤੋਂ ਮਨਜ਼ੂਰੀ ਨਾ ਮਿਲਣ ਦੇ ਬਾਵਜੂਦ ਜੋੜਾਮਾਜਰਾ ਦਾ ਕੈਨੇਡਾ ਚਲੇ ਜਾਣ ਨੂੰ ਲੈ ਕੇ ਕੇਂਦਰੀ ਵਿਦੇਸ਼ ਮੰਤਰਾਲਾ ਕੀ ਕਦਮ ਚੁੱਕਦਾ ਹੈ। 

ਦਸਿਆ ਜਾ ਰਿਹਾ ਹੈ ਕਿ ਜਲ ਸਰੋਤ ਮੰਤਰੀ ਕੈਨੇਡਾ ਦੇ ਕਈ ਸ਼ਹਿਰਾਂ ਦਾ ਦੌਰਾ ਕਰ ਕੇ ਆਏ ਹਨ। ਹਾਲ ਹੀ ਵਿੱਚ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਸਵਿਟਜ਼ਰਲੈਂਡ ਦਾ ਦੌਰਾ ਕਰ ਕੇ ਆਈ ਹੈ। ਇਸ ਤੋਂ ਪਹਿਲਾਂ ਸ਼ੁਰੂਆਤ ਸਮੇਂ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਕੇਂਦਰੀ ਵਿਦੇਸ਼ ਮੰਤਰਾਲੇ ਨੇ ਪ੍ਰਵਾਨਗੀ ਨਹੀਂ ਦਿੱਤੀ ਸੀ ਜੋ ਕਿ ਜਰਮਨੀ ਅਤੇ ਬੈਲਜੀਅਮ ਆਦਿ ਮੁਲਕਾਂ ਵਿੱਚ ਜਾਣਾ ਚਾਹੁੰਦੇ ਸਨ। ਇੱਕ ਅੰਗ੍ਰੇਜ਼ੀ ਅਖ਼ਬਾਰ ਨੂੰ ਇੱਕ ਸੀਨੀਅਰ ਅਧਿਕਾਰੀ ਨੇ ਜੋੜਾਮਾਜਰਾ ਦੇ ਕੈਨੇਡਾ ਦੌਰ ਦੀ ਰਾਜਸੀ ਪ੍ਰਵਾਨਗੀ ਨਾ ਦਿੱਤੇ ਜਾਣ ਦੀ ਪੁਸ਼ਟੀ ਕੀਤੀ ਸੀ। 

Leave a Reply

Your email address will not be published. Required fields are marked *