30/07/2026
sidhu

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਸਿੱਧੂ ਮੂਸੇਵਾਲਾ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ। ਇਹ ਦਾਅਵਾ ਸਿਰਸਾ ਦੀ ਡੱਬਵਾਲੀ ਸੀਟ ਤੋਂ ਵਿਧਾਨ ਸਭਾ ਚੋਣ ਲੜਨ ਦੀ ਤਿਆਰੀ ਕਰ ਰਹੇ ਜਨ ਨਾਇਕ ਜਨਤਾ ਪਾਰਟੀ ਦੇ ਪ੍ਰਮੁੱਖ ਜਨਰਲ ਸਕੱਤਰ ਦਿਗਵਿਜੇ ਚੌਟਾਲਾ ਨੇ ਕੀਤਾ ਹੈ।  ਦਿਗਵਿਜੇ ਚੌਟਾਲਾ ਨੇ ਇਹ ਕਹਿ ਕੇ ਹੈਰਾਨ ਕਰ ਦਿੱਤਾ ਹੈ ਕਿ ਉਹ ਡੱਬਵਾਲੀ ‘ਚ ਸਿੱਧੂ ਮੂਸੇਵਾਲਾ ਦਾ ਬੁੱਤ ਲਗਾਉਣਗੇ। ਦਿਗਵਿਜੇ ਚੌਟਾਲਾ ਦਾ ਕਹਿਣਾ ਹੈ ਕਿ ਇਹ ਮੂਰਤੀ ਅਗਲੇ 2 ਮਹੀਨਿਆਂ ‘ਚ ਬਣ ਕੇ ਤਿਆਰ ਹੋ ਜਾਵੇਗੀ। ਇਸ ਦੇ ਲਈ ਡੱਬਵਾਲੀ ਦੀ ਇਕ ਖਾਸ ਜਗ੍ਹਾ ਤੈਅ ਕੀਤੀ ਜਾ ਰਹੀ ਹੈ।

ਦਿਗਵਿਜੇ ਨੇ ਦੱਸਿਆ ਕਿ ਉਨ੍ਹਾਂ ਨੇ ਸਿੱਧੂ ਮਸੂਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਬੁੱਤ ਲਗਾਉਣ ਦੀ ਮਨਜ਼ੂਰੀ ਲਈ ਹੈ। ਬੁੱਤ ਲਗਾਉਣ ਤੋਂ ਬਾਅਦ ਬਲਕੌਰ ਸਿੰਘ ਖੁਦ ਆ ਕੇ ਸਿੱਧੂ ਮੂਸੇਵਾਲਾ ਦੇ ਬੁੱਤ ਦਾ ਆਪਣੇ ਹੱਥਾਂ ਨਾਲ ਉਦਘਾਟਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇੱਕ ਸਾਧਾਰਨ ਪਰਿਵਾਰ ਵਿੱਚੋਂ ਸਿੱਧੂ ਮੂਸੇਵਾਲਾ ਨੇ ਛੋਟੀ ਉਮਰ ਵਿੱਚ ਹੀ ਆਪਣੀ ਮਿਹਨਤ ਦੇ ਬਲਬੂਤੇ ਪੂਰੇ ਦੇਸ਼ ਅਤੇ ਦੁਨੀਆ ਵਿੱਚ ਨਾਮ ਕਮਾਇਆ ਜੋ ਕਿ ਸਾਰੇ ਨੌਜਵਾਨਾਂ ਲਈ ਇੱਕ ਮਿਸਾਲ ਹੈ। ਉਸ ਦਾ ਕਹਿਣਾ ਹੈ ਕਿ ਡੱਬਵਾਲੀ ਵਿੱਚ ਮੂਸੇਵਾਲਾ ਦਾ ਬੁੱਤ ਨੌਜਵਾਨਾਂ ਨੂੰ ਪ੍ਰੇਰਿਤ ਕਰੇਗਾ।

Leave a Reply

Your email address will not be published. Required fields are marked *